Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਘ ਪੂਨੀਆ ਨੇ ਹਲਕਾ ਸਨੌਰ ਤੋਂ ਠੋਕੀ ਟਿਕਟ ਦੀ ਦਾਅਵੇਦਾਰੀ



ਸਨੌਰ 28 ਮਾਰਚ (ਜਪਅਨੰਤਪ੍ਰੀਤ ਸਿੰਘ)
ਹਲਕਾ ਸਨੌਰ ਵਿੱਚ ਭਾਜਪਾ ਦੇ ਸੀਨੀਅਰ ਆਗੂ ਸਤਪਾਲ ਪੂਨੀਆ (ਪੰਜੋਲਾ) ਵੱਲੋਂ ਕੀਤੀ ਗਈ ਪ੍ਰੈਸ ਕਾਨਫ਼ਰੰਸ ਦੌਰਾਨ ਸਿਆਸੀ ਮਾਹੌਲ ਗਰਮਾ ਗਿਆ। ਇਸ ਮੌਕੇ ਉਨ੍ਹਾਂ ਖੁੱਲ੍ਹੇ ਤੌਰ ‘ਤੇ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਕਿਹਾ ਕਿ ਉਹ ਲੋਕਾਂ ਨਾਲ ਮਜ਼ਬੂਤ ਜੁੜਾਵ ਦੇ ਆਧਾਰ ‘ਤੇ ਚੋਣ ਮੈਦਾਨ ਵਿੱਚ ਉਤਰਣ ਲਈ ਤਿਆਰ ਹਨ।  ਸਤਪਾਲ ਪੂਨੀਆ ਨੇ ਦੱਸਿਆ ਕਿ ਪਿਛਲੇ ਮਹੀਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਦੇਣ ਦੇ ਸੰਕੇਤ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਹਲਕੇ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਲੋਕਾਂ ਨਾਲ ਜੁੜੇ ਰਹਿਣ ਲਈ ਵੀ ਕਿਹਾ ਗਿਆ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਉਨ੍ਹਾਂ ਨੂੰ ਕਈ ਵਾਰ ਬੁਲਾ ਕੇ ਹਲਕੇ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਨਾਲ ਇਹ ਸਪਸ਼ਟ ਹੁੰਦਾ ਹੈ ਕਿ ਪਾਰਟੀ ਉਨ੍ਹਾਂ ‘ਤੇ ਭਰੋਸਾ ਕਰ ਰਹੀ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਉਨ੍ਹਾਂ ਹਲਕਾ ਸਨੌਰ ਵਿੱਚ ਹੋ ਰਹੇ ਵਿਕਾਸ ਕਾਰਜਾਂ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਦਾਅਵੇ ਜਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ ਅਤੇ ਲੋਕ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਉਨ੍ਹਾਂ ਨੇ ਹਲਕਾ ਵਿਧਾਇਕ ਪਠਾਣਮਾਜਰਾ ਅਤੇ ਹਲਕਾ ਇੰਚਾਰਜ ਰਣਜੋਧ ਹਡਾਣਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੋਵੇਂ ਹੀ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਨਹੀਂ ਉਤਰ ਰਹੇ। ਅੰਤ ਵਿੱਚ ਸਤਪਾਲ ਪੂਨੀਆ (ਪੰਜੋਲਾ) ਨੇ ਕਿਹਾ ਕਿ ਜੇ ਉਨ੍ਹਾਂ ਨੂੰ ਮੌਕਾ ਮਿਲਦਾ ਹੈ ਤਾਂ ਉਹ ਹਲਕਾ ਸਨੌਰ ਦੇ ਸਰਵਾਂਗੀਣ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਗੇ।

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments