Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਨਿਰਮਲ ਸਿੰਘ ਭੱਟੀਆਂ ਵੱਲੋਂ ਮਹਿਮੂਦਪੁਰ ਜੱਟਾਂ ਵਿਖੇ ਟਕਸਾਲੀ ਕਾਂਗਰਸੀ ਆਗੂਆਂ ਨਾਲ ਮੁਲਾਕਾਤ






ਸਨੌਰ, 9 ਮਾਰਚ ( ਜਪਅਨੰਤਪ੍ਰੀਤ ਸਿੰਘ )

ਪੰਜਾਬ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਵੱਲੋਂ ਹਲਕਾ ਸਨੌਰ ਦੇ ਪਿੰਡ ਮਹਿਮੂਦਪੁਰ ਜੱਟਾਂ ਵਿੱਚ ਟਕਸਾਲੀ  ਕਾਂਗਰਸੀ ਆਗੂ ਬਲਵੰਤ ਸਿੰਘ ਸਾਬਕਾ ਸਰਪੰਚ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਟਕਸਾਲੀ ਕਾਂਗਰਸੀ ਰਾਮਕ੍ਰਿਸ਼ਨ ਸਾਬਕਾ ਸਰਪੰਚ ਦੇ ਘਰ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਸੀਨੀਅਰ ਕਾਂਗਰਸੀ ਵਰਕਰਾਂ ਨਾਲ ਬੈਠਕ ਕਰਕੇ ਹਲਕਾ ਸਨੌਰ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਹਲਕਾ ਸਨੌਰ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਥਾਨਕ ਵਰਕਰਾਂ ਅਤੇ ਆਗੂਆਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਖਾਸ ਤੌਰ ’ਤੇ ਗੋਸਵਾਮੀ ਬਰਾਦਰੀ ਦੀ ਭੂਮਿਕਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਬਰਾਦਰੀ ਨੇ ਹਮੇਸ਼ਾਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਖੜ੍ਹ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਹ ਸਹਿਯੋਗ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਅਤੇ ਪਾਰਟੀ ਦੇ ਵਰਕਰ ਹੀ ਇਸਦੀ ਅਸਲੀ ਤਾਕਤ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਮਜ਼ਬੂਤ ਸੰਗਠਨ ਬਣਾਉਣ ਲਈ ਵਰਕਰਾਂ ਦੀ ਇਕਜੁੱਟਤਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਜੁੜੇ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਮੌਕੇ ਸਾਬਕਾ ਸਰਪੰਚ ਮਹਿੰਦਰ ਸਿੰਘ, ਭਗਵੰਤ ਸਿੰਘ, ਜਸਵੰਤ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ,ਬੱਬੀ ਮਹਿਮੂਦਪੁਰ, ਬਲਵਿੰਦਰ ਸਿੰਘ, ਗੁਰਜੋਦ ਸਿੰਘ, ਹਰਬਾਗ ਗਿਰੀ, ਗੁਰਮੀਤ ਬਾਵਾ, ਹੰਸਰਾਜ , ਚੰਦ ਗਿਰ,ਅਤੇ ਸੁਖਵਿੰਦਰ ਗਿਰੀ ਸਮੇਤ ਕਈ ਹੋਰ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ। ਸਭ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਹਲਕਾ ਸਨੌਰ ਵਿੱਚ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਹਮੇਸ਼ਾਂ ਤਤਪਰ ਰਹਿਣਗੇ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments