Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸਨੌਰ ਆਟੋ ਰਿਕਸ਼ਾ ਯੂਨੀਅਨ ਵੱਲੋਂ ਗੌਰਵ ਸੰਧੂ ਦਾ ਵਿਸ਼ੇਸ਼ ਸਨਮਾਨ




ਸਨੌਰ, 15 ਮਾਰਚ ( ਜਪਅਨੰਤਪ੍ਰੀਤ ਸਿੰਘ )
ਵਿਧਾਨ ਸਭਾ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਰਾਜ਼ੀਵ ਗਾਂਧੀ ਪੰਚਾਇਤੀ ਸੰਗਠਨ ਦੇ ਉਪ ਪ੍ਰਧਾਨ  ਗੁਰਵਿੰਦਰ ਸਿੰਘ ਗੌਰਵ ਸੰਧੂ ਨੂੰ ਆਟੋ ਰਿਕਸ਼ਾ ਯੂਨੀਅਨ ਸਨੌਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਸਿਰੋਪਾ ਭੇਂਟ ਕਰਕੇ ਗੌਰਵ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਸਨੌਰ ਸ਼ਹਿਰ ਵਿੱਚ ਆਟੋ ਰਿਕਸ਼ਾ ਚਾਲਕਾਂ ਨੂੰ  ਆ ਰਹੀਆਂ  ਸਮੱਸਿਆਵਾਂ ਬਾਰੇ ਗੌਰਵ ਸੰਧੂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਸ਼ਹਿਰ ਵਿੱਚ ਆਟੋ ਰਿਕਸ਼ਾ ਸਟੈਂਡ ਦੀ ਢੰਗ ਦੀ ਵਿਵਸਥਾ ਨਾ ਹੋਣ ਕਾਰਨ ਚਾਲਕਾਂ ਨੂੰ ਕਾਫੀ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਟ੍ਰੈਫਿਕ ਪ੍ਰਬੰਧ ਅਤੇ ਹੋਰ ਸਥਾਨਕ ਮੁੱਦਿਆਂ ਬਾਰੇ ਵੀ ਚਰਚਾ ਕੀਤੀ ਗਈ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਯੂਨੀਅਨ ਦੇ ਮੈਂਬਰਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਆਟੋ ਰਿਕਸ਼ਾ ਚਾਲਕ ਸ਼ਹਿਰ ਦੀ ਆਵਾਜਾਈ ਪ੍ਰਣਾਲੀ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਟੋ ਰਿਕਸ਼ਾ ਚਾਲਕਾਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਸੰਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਜਲਦੀ ਤੋਂ ਜਲਦੀ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਅਤੇ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਹੀ ਉਨ੍ਹਾਂ ਦੀ ਪਹਿਲ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਹਿੱਤਾਂ ਲਈ ਉਹ ਹਮੇਸ਼ਾਂ ਤਤਪਰ ਰਹਿਣਗੇ। ਇਸ ਮੌਕੇ ਆਟੋ ਰਿਕਸ਼ਾ ਯੂਨੀਅਨ ਸਨੌਰ ਦੇ ਕਈ ਮੈਂਬਰ, ਇਲਾਕੇ ਦੇ ਮਾਣਯੋਗ ਵਿਅਕਤੀ ਅਤੇ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਵੀ ਇਸ ਮੀਟਿੰਗ ਦੌਰਾਨ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਤਨਾਮ ਸਿੰਘ, ਪਵਨ ਕੁਮਾਰ, ਅਤਿੰਦਰ ਸਿੰਘ, ਰੋਮੀ, ਕਰਨਵੀਰ ਸਿੰਘ ਅਤੇ ਜੀਵਨ ਸਿੰਘ ਸਮੇਤ ਹੋਰ ਕਈ ਆਟੋ ਰਿਕਸ਼ਾ ਯੂਨੀਅਨ ਦੇ ਮੈਂਬਰ ਵੀ ਮੌਜੂਦ ਸਨ।

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments