ਸਨੌਰ, 22 ਮਾਰਚ (ਜਪਅਨੰਤਪ੍ਰੀਤ ਸਿੰਘ) ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉੱਪ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਅੱਜ ਸਨੌਰ ਸਥਿਤ ਕਾਲੀ ਮਾਤਾ ਮੰਦਰ ਵਿੱਚ ਆਪਣੇ ਪਰਿਵਾਰ ਸਮੇਤ ਪਹੁੰਚ ਕੇ ਨਵਰਾਤਿਆਂ ਦੇ ਪਵਿੱਤਰ ਮੌਕੇ ‘ਤੇ ਮਾਤਾ ਰਾਣੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੰਦਰ ਦੇ ਪੁਜਾਰੀ ਅਤੇ ਹਾਜ਼ਰ ਸੰਗਤ ਵੱਲੋਂ ਗੌਰਵ ਸੰਧੂ ਦਾ ਸਨਮਾਨ ਕੀਤਾ ਗਿਆ। ਗੌਰਵ ਸੰਧੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਮੰਦਰ ਦੀ ਕਾਫੀ ਮਾਨਤਾ ਹੈ ਅਤੇ ਦੂਰ-ਦੂਰ ਤੋਂ ਸ਼ਰਧਾਲੂ ਇੱਥੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਹਲਕਾ ਸਨੌਰ ਦੇ ਲੋਕਾਂ ਦੀ ਚੜ੍ਹਦੀ ਕਲਾ ਅਤੇ ਖੁਸ਼ਹਾਲੀ ਲਈ ਮਾਤਾ ਰਾਣੀ ਅੱਗੇ ਅਰਦਾਸ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਸਨੌਰ ਉਨ੍ਹਾਂ ਲਈ ਪਰਿਵਾਰ ਵਰਗਾ ਹੈ ਅਤੇ ਉਹ ਦਿਨ-ਰਾਤ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਸਮੂਹ ਹਲਕੇ ਅਤੇ ਦੇਸ਼ ਵਾਸੀਆਂ ਨੂੰ ਨਵਰਾਤਿਆਂ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖੀ, ਰੇਨੂ ਚੌਧਰੀ, ਕਿਰਨ ਅਨੂ, ਮਧੂ, ਮੋਨਿਕਾ, ਰੀਨਾ, ਹੇਮਾ, ਗੀਤਾ ਬਰਮਾ, ਸੁਨੀਤਾ ਸਮੇਤ ਕਾਫੀ ਗਿਣਤੀ ਵਿੱਚ ਸੰਗਤ ਮੌਜੂਦ ਸੀ।
Pehar TV ਪਹਿਰ ਟੀਵੀ
© Pehar TV | All Rights Reserved
0 Comments