Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਹਲਕਾ ਘਨੌਰ ਪਿਛਲੇ 9 ਸਾਲਾਂ ਤੋਂ ਵਿਕਾਸ ਤੇ ਆਰਥਿਕ ਪੱਖੋਂ ਪਛੜਿਆ” — ਸਰਬਜੀਤ ਸਿੰਘ ਝਿੰਜਰ



ਘਨੌਰ, 2 ਅਪ੍ਰੈਲ ( ਬਿੰਦਰ ਜਵਾਲੀਆ )

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਹਲਕੇ ਦਾ ਦੌਰਾ ਕਰਕੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਨੇ ਰਾਜਪੁਰਾ ਨੇੜੇ ਸਥਿਤ ਪੰਜਾਬ ਇਨਕਲੇਵ ਅਤੇ ਚੌਹਾਨ ਕਾਲੋਨੀ ਵਿੱਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ।ਇਸ ਮੌਕੇ ’ਤੇ ਝਿੰਜਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪਿਛਲੇ 9 ਸਾਲਾਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਉਨ੍ਹਾਂ ਦੀ ਸਰਕਾਰ ਬਣਨ ’ਤੇ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਰਾਜਪੁਰਾ ਦੇ ਆਲੇ-ਦੁਆਲੇ ਦੇ ਇਲਾਕਿਆਂ ਖਾਸ ਕਰਕੇ ਪੰਜਾਬ ਇਨਕਲੇਵ ਅਤੇ ਚੌਹਾਨ ਕਾਲੋਨੀ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਹਾਲਤ ਬਹੁਤ ਖਰਾਬ ਹੈ। ਇੱਥੇ ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਨਿਕਾਸੀ ਪ੍ਰਣਾਲੀ ਅਤੇ ਸੜਕਾਂ ਦੀ ਢੰਗ ਨਾਲ ਵਿਵਸਥਾ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿਛਲੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਰਕਾਰਾਂ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ 9 ਸਾਲਾਂ ਵਿੱਚ ਘਨੌਰ ਹਲਕੇ ਵਿੱਚ ਕੋਈ ਖ਼ਾਸ ਵਿਕਾਸ ਨਹੀਂ ਹੋਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਇਨ੍ਹਾਂ ਬੁਨਿਆਦੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਤੇਜ਼ੀ ਦਿੱਤੀ ਜਾਵੇਗੀ।ਇਸ ਮੌਕੇ ’ਤੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਹਾਜ਼ਰ ਰਹੇ, ਜਿਨ੍ਹਾਂ ਵਿੱਚ ਸਰਕਲ ਪ੍ਰਧਾਨ ਗੁਰਚੇਤ ਸਿੰਘ ਸੂਰੋਂ, ਸੁੱਚਾ ਸਿੰਘ ਅਲੀਮਾਜਰਾ, ਮਾਸਟਰ ਦਵਿੰਦਰ ਸਿੰਘ ਟਹਿਲਪੁਰਾ, ਤਰਸੇਮ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਨੋਨਾ, ਸਿਮਰਨਜੀਤ ਸਿੰਘ ਖੇੜੀ ਗੰਡਿਆ, ਸਤਨਾਮ ਸਿੰਘ, ਕਰਤਾਰ ਸਿੰਘ ਮੰਤਰੀ ਖਾਨਪੁਰ, ਚਰਨਜੀਤ ਸਿੰਘ ਫੌਜੀ, ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ (ਪੰਜਾਬ ਇਨਕਲੇਵ) ਅਤੇ ਮਨਪ੍ਰੀਤ ਸਿੰਘ ਪ੍ਰਧਾਨ IT ਵਿੰਗ ਸ਼ਾਮਲ ਸਨ।

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments