ਸਨੌਰ, 7 ਅਪ੍ਰੈਲ (ਬਿੰਦਰ ਜਵਾਲੀਆ )
ਹਲਕਾ ਸਨੌਰ ਵਿੱਚ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਨੂੰ ਧਿਆਨ ਚ ਰੱਖਦੇ ਰੱਖਦੇ ਹੋਏ ਅੱਜ 'ਆਪ' ਦੇ ਸੀਨੀਅਰ ਆਗੂ ਤੇ ਪੰਜਾਬ ਵੇਰਹਾਊਸਿੰਗ ਕੰਟੈਨਰ ਵਿਭਾਗ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵੱਲੋਂ ਨਾਨਕਸਰ ਗੁਰਦੁਆਰਾ ਸਾਹਿਬ ਦੇ ਨੇੜੇ ਸਥਿਤ ਆਯੂਸ਼ਮਾਨ ਅਰੋਗਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਹ ਦੌਰਾ ਉਸ ਸਮੇਂ ਕੀਤਾ ਗਿਆ ਜਦੋਂ ਸਵੇਰੇ ਇਸ ਕੇਂਦਰ ਦੇ ਦੇਰ ਨਾਲ ਖੁਲ੍ਹਣ ਬਾਰੇ ਸ਼ਿਕਾਇਤ ਪ੍ਰਾਪਤ ਹੋਈ ਸੀ। ਇੰਦਰਜੀਤ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਕੇਂਦਰ ਦੇ ਕੰਮਕਾਜ ਦੀ ਜਾਂਚ ਕੀਤੀ। ਦੌਰੇ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸਿਹਤ ਕੇਂਦਰ ਦੇ ਦੇਰ ਨਾਲ ਖੁਲ੍ਹਣ ਦੀ ਸ਼ਿਕਾਇਤ ਦੀ ਪੁਸ਼ਟੀ ਕਰਨ ਉਪਰੰਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਸਿਵਲ ਸਰਜਨ ਦਫ਼ਤਰ ਨੂੰ ਸ਼ਿਕਾਇਤ ਭੇਜੀ ਗਈ ਹੈ ਅਤੇ ਸੰਬੰਧਿਤ ਕਰਮਚਾਰੀਆਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਲਾਪਰਵਾਹੀ ਦੁਬਾਰਾ ਸਾਹਮਣੇ ਆਉਂਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇੰਦਰਜੀਤ ਸਿੰਘ ਸੰਧੂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਉਦੇਸ਼ ਹੈ ਅਤੇ ਇਸ ਮਕਸਦ ਨੂੰ ਪੂਰਾ ਕਰਨ ਲਈ ਸਾਰੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਤੱਖਰ,ਅਮਰ ਅਲੀ, ਸਤਿੰਦਰ ਹਾਂਡਾ ਤੇ ਅਤੇ ਹੋਰ ਆਗੂ ਮੌਜੂਦ ਸਨ
Pehar TV ਪਹਿਰ ਟੀਵੀ
© Pehar TV | All Rights Reserved
0 Comments