Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਗੜੇਮਾਰੀ ਨਾਲ ਨੁਕਸਾਨੀ ਫ਼ਸਲ ਲਈ ਸਰਕਾਰ ਤੁਰੰਤ ਮੁਆਵਜਾ ਦਵੇ — ਦਲਵਿੰਦਰ ਸਿੰਘ ਧੰਜੂ

 



ਸਨੌਰ 9 ਅਪ੍ਰੈਲ (ਬਿੰਦਰ ਜਵਾਲੀਆ ) 
ਕਿਸਾਨ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਦਲਵਿੰਦਰ ਸਿੰਘ ਧੰਜੂ ਨੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਏਕੜ ਵਿੱਚ ਖੜੀ ਪੱਕੀ ਕਣਕ ਦੀ ਫ਼ਸਲ ਮੁਕੰਮਲ ਤੌਰ ‘ਤੇ ਬਰਬਾਦ ਹੋ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਝਟਕਾ ਲੱਗਿਆ ਹੈ। ਧੰਜੂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਵਰੀ ਕਰਵਾ ਕੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਨੂੰ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕਿਸਾਨ ਪਹਿਲਾਂ ਹੀ ਕਰਜ਼ੇ ਅਤੇ ਵਧ ਰਹੀ ਲਾਗਤਾਂ ਨਾਲ ਜੂਝ ਰਹੇ ਹਨ, ਅਤੇ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਨੇ ਉਨ੍ਹਾਂ ਦੀ ਹਾਲਤ ਹੋਰ ਵੀ ਨਾਜ਼ੁਕ ਬਣਾ ਦਿੱਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ, ਤਾਂ ਜੋ ਇਸ ਔਖੇ ਸਮੇਂ ਵਿੱਚ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ, ਇਸ ਲਈ ਇਸ ਸੰਕਟ ਵੇਲੇ ਉਨ੍ਹਾਂ ਦੀ ਮਦਦ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਧੰਜੂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਮੌਜੂਦਾ ਨਿਯਮਾਂ ਅਨੁਸਾਰ ਮੁਆਵਜ਼ਾ ਦੇਣ ਸਬੰਧੀ ਦਿੱਤੇ ਬਿਆਨਾਂ ਦੀ ਨਿਖੇਧੀ ਵੀ ਕੀਤੀ। ਉਨ੍ਹਾਂ ਕਿਹਾ ਕਿ ਤਹਿ ਕੀਤੀ ਰਕਮ ਨਾਲ ਤਾਂ ਕਿਸਾਨਾਂ ਦੀ ਫ਼ਸਲ ਦੀ ਲਾਗਤ ਵੀ ਪੂਰੀ ਨਹੀਂ ਹੁੰਦੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕੀਤੀ ਹੈ, ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਵੀ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments