Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵੱਲੋਂ ਬੇਅਦਬੀ ਸੋਧ ਬਿੱਲ ਦਾ ਸਵਾਗਤ, ਮੁੱਖ ਮੰਤਰੀ ਮਾਨ ਵੱਲੋਂ ਚੁੱਕਿਆ ਏਹ ਕਦਮ ਇਤਿਹਾਸਿਕ ਤੇ ਸ਼ਲਾਘਾਯੋਗ



ਸਨੌਰ, 13 ਅਪ੍ਰੈਲ (ਜਪਅਨੰਤਪ੍ਰੀਤ ਸਿੰਘ )
ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕਣ ਲਈ ਲਿਆਂਦੇ ਗਏ ਸੋਧ ਬਿੱਲ ਨੂੰ ਲੈ ਕੇ ਹਲਕਾ ਸਨੌਰ ਵਿੱਚ ਵੀ ਸਕਾਰਾਤਮਕ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧੀ ਸੀਨੀਅਰ ‘ਆਪ’ ਆਗੂ ਇੰਦਰਜੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਕਦਮ ਦੀ ਖੁੱਲ੍ਹ ਕੇ ਸ਼ਲਾਘਾ ਕਰਦਿਆਂ ਇਸਨੂੰ ਇਤਿਹਾਸਕ ਅਤੇ ਸਲਾਘਾਯੋਗ ਫੈਸਲਾ ਕਰਾਰ ਦਿੱਤਾ ਹੈ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਿਰਫ਼ ਧਾਰਮਿਕ ਨਹੀਂ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਗਹਿਰਾਈ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਬਿੱਲ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਏਗਾ, ਜਿਸ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਬਿੱਲ ਤਹਿਤ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਗੈਰ-ਜ਼ਮਾਨਤੀ ਗੰਭੀਰ ਧਾਰਾਵਾਂ ਲਗਾਈਆਂ ਜਾਣਗੀਆਂ ਅਤੇ ਦੋਸ਼ੀ ਨੂੰ ਨਾ ਤਾਂ ਛੁੱਟੀਆਂ ਮਿਲਣਗੀਆਂ ਅਤੇ ਨਾ ਹੀ ਪੈਰੋਲ ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਕਰਨ ਦਾ ਪ੍ਰਾਵਧਾਨ ਵੀ ਕੀਤਾ ਗਿਆ ਹੈ, ਜੋ ਇਸ ਕਾਨੂੰਨ ਨੂੰ ਹੋਰ ਵੀ ਕੜਕ ਬਣਾਉਂਦਾ ਹੈ। ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਬਿੱਲ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆਂਦਾ ਗਿਆ ਹੈ, ਜੋ ਇਸਦੀ ਮਜ਼ਬੂਤੀ ਅਤੇ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਟੇਟ ਐਕਟ ਹੈ ਅਤੇ ਇਸਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਲੋੜ ਨਹੀਂ, ਜਿਸ ਨਾਲ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਹੋਰ ਵੀ ਤੇਜ਼ ਹੋਵੇਗੀ ਅੰਤ ਵਿੱਚ, ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਅਜਿਹੀ ਪਵਿੱਤਰ ਸੇਵਾ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਸਲਾਘਾਯੋਗ ਕਦਮ ਨਾਲ ਲੋਕਾਂ ਵਿੱਚ ਵਿਸ਼ਵਾਸ ਵਧੇਗਾ ਅਤੇ ਰਾਜ ਵਿੱਚ ਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ।

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments