ਸਨੌਰ, 16 ਅਪ੍ਰੈਲ (ਬਿੰਦਰ ਜਵਾਲੀਆ)
ਅੱਜ ਬੱਸ ਸਟੈਂਡ ਸਨੌਰ ਵਿਖੇ ਸਫਾਈ ਯੂਨੀਅਨ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਸਰੀ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਸਫਾਈ ਸੇਵਕ ਐਂਡ ਅਦਰ ਵਰਕਰ ਯੂਨੀਅਨ, ਨਗਰ ਕੌਂਸਲ ਸਨੌਰ ਵੱਲੋਂ ਪ੍ਰਧਾਨ ਨੰਦ ਲਾਲ ਟਾਕ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਇਸ ਰੈਲੀ ਵਿੱਚ ਹਲਕਾ ਸਨੌਰ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ, ਸੀਨੀਅਰ ਕਾਂਗਰਸੀ ਆਗੂਬਲਿਹਾਰ ਸਿੰਘ ਸ਼ਮਸ਼ਪੁਰ, ਪ੍ਰਧਾਨ ਪ੍ਰਦੀਪ ਜੋਸ਼ਨ ਅਤੇ ਸਮਾਜ ਸੇਵੀ ਰਾਕੇਸ਼ ਬੱਗਾ ਖਾਸ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡਾ. ਅੰਬੇਡਕਰ ਜੀ ਨੇ ਸਮਾਜ ਦੇ ਪਿਛੜੇ ਵਰਗਾਂ ਨੂੰ ਉੱਪਰ ਲਿਆਂਦਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਲਈ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲਦਿਆਂ ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਇਸ ਤਰ੍ਹਾਂ ਦੀਆਂ ਰੈਲੀਆਂ ਸਮਾਜ ਵਿੱਚ ਇਕਤਾ ਅਤੇ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।ਇਸ ਮੌਕੇ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜੀਵਨ ਸਾਨੂੰ ਹੱਕਾਂ ਲਈ ਲੜਨ ਅਤੇ ਸਮਾਜ ਵਿੱਚ ਬਰਾਬਰੀ ਕਾਇਮ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਉਨ੍ਹਾਂ ਦੇ ਵਿਚਾਰ ਬਹੁਤ ਪ੍ਰਸੰਗਿਕ ਹਨ ਅਤੇ ਸਾਨੂੰ ਉਹਨਾਂ ਦੇ ਸਿਧਾਂਤਾਂ ‘ਤੇ ਚੱਲ ਕੇ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਉਨ੍ਹਾਂ ਨੇ ਹੋਰ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭੂਮਿਕਾ ਸਮਾਜ ਵਿੱਚ ਬੇਹੱਦ ਮਹੱਤਵਪੂਰਨ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਉਹ ਵੀ ਇੱਜ਼ਤ ਨਾਲ ਆਪਣੀ ਜ਼ਿੰਦਗੀ ਬਿਤਾ ਸਕਣ। ਇਸ ਮੌਕੇ ਪ੍ਰੀਤਮ ਸਿੰਘ ਸਾਬਕਾ ਮੀਤ ਪ੍ਰਧਾਨ,ਗੁਰਚਰਨ ਸਿੰਘ ਕੌਲੀ, ਗੁਰਮੁਖ ਸਿੰਘ ਸੁਹਾਗ ਹੇੜੀ, ਅਰਜਨ ਸਿੰਘ ਸਨੌਰ ,ਆਕਰ ਸਨੌਰ, ਕ੍ਰਿਸ਼ਨ ਸਿੰਘ ਥਿੰਦ ,ਜਸਵੀਰ ਸਿੰਘ ਸਨੌਰ ,ਅੰਕੁਰ ਸਿੰਗਲਾ,ਸੁਖਵਿੰਦਰ ਸਿੰਘ ਪ੍ਰਧਾਨ, ਰੰਧੀਰ ਗਿੱਲ, ਸੁਰਜੀਤ ਰਾਠੀਆ, ਦਲਜੀਤ ਚਾਹਲ (ਐਮ.ਸੀ.), ਨਿੱਪੀ ਵਿਰਕ ਪ੍ਰਧਾਨ ਟਰੱਕ ਯੂਨੀਅਨ, ਸੁਰਿੰਦਰ ਰਾਠੀਆ, ਰੋਹਿਤ ਕੌਸ਼ਲ, ਹਨੀ ਜਾਫਰਪੁਰ, ਸੈਕਟਰੀ ਰਾਕੇਸ਼ ਬੱਬੂ,ਵਰੁਣ ਕੁਮਾਰ,ਦੀਪਕ ਕੁਮਾਰ, ਹਰਜੀਤ ਟਾਂਕ,ਰੋਕੀ ਅਟਵਾਲ,ਯੁਵਰਾਜ ਕੌਸਲਰ,ਬਲਜੀਤ ਕੌਸਲਰ,ਮਨਮੀਤ ਮੁੰਨਾ,ਸਾਗਰ, ਜਗਮੇਲ ਸਿੰਘ ਸਨੌਰ, ਕੈਪਟਨ ਖੁਸ਼ਵੰਤ ਸਿੰਘ ਤੇ ਹੋਰ ਮੌਜੂਦ ਸਨ।
Pehar TV ਪਹਿਰ ਟੀਵੀ
© Pehar TV | All Rights Reserved
0 Comments