Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਹੋ ਸਕਦਾ ਨਵੇਂ ਚੇਹਰੇ ਦਾ ਐਲਾਨ

21 ਅਪ੍ਰੈਲ ਸਿਆਸੀ ਡੈਸਕ
ਜਿਵੇਂ ਜਿਵੇਂ ਪੰਜਾਬ ਵਿੱਚ ਵੋਟਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਸਿਆਸੀ ਪਾਰਟੀਆਂ ਆਪਣੀ ਮਜ਼ਬੂਤੀ ਲਈ ਵੱਡੇ ਬਦਲਾਅ ਕਰ ਰਹੀਆਂ ਹਨ ਗੱਲ ਕਰੀਏ ਪੰਜਾਬ ਕਾਂਗਰਸ ਦੀ ਤਾਂ ਇਸਦੀ ਪ੍ਰਧਾਨਗੀ ਨੂੰ ਲੈਕੇ ਕਈ ਵੱਡੇ ਚੇਹਰੇ ਸਾਹਮਣੇ ਆ ਰਹੇ ਹਨ ਨਵਜੋਤ ਕੌਰ ਸਿੱਧੂ ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਓਹਨਾ ਦੇ ਪਤੀ ਨਵਜੋਤ ਸਿੰਘ ਸਿੱਧੂ ਅੱਜ ਵੀ ਕਾਂਗਰਸ ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਚਰਚਾ ਇਹ ਸੀ ਕਿ ਹੋ ਸਕਦਾ ਕਾਂਗਰਸ ਦੀ ਪ੍ਰਧਾਨਗੀ ਦੀ ਵਾਗਡੋਰ ਨਵਜੋਤ ਸਿੰਘ ਸਿੱਧੂ ਦੇ ਹਵਾਲੇ ਕੀਤੀ ਜਾ ਸਕਦੀ ਹੈ ਜਾ ਫੇਰ ਕਾਂਗਰਸ ਪਾਰਟੀ ਓਹਨਾ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕੇ 2027 ਦੀ ਇਲੈਕਸ਼ਨ ਲੜੇ ਪਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਵਾਗਡੋਰ ਬਹੁਤ ਜਲਦੀ ਰਾਣਾ ਗੁਰਜੀਤ ਸਿੰਘ ਦੇ ਹਵਾਲੇ ਕੀਤੀ ਜਾ ਸਕਦੀ ਹੈ ਓਹਨਾ ਦੇ ਨਾਮ ਉਪਰ ਲੱਗਭਗ ਮੋਹਰ ਲਗਾ ਦਿੱਤੀ ਗਈ ਹੈ ਅਤੇ ਸਰਕਾਰ ਦੀ ਜਿੰਮੇਦਾਰੀ ਚਰਨਜੀਤ ਸਿੰਘ ਚੰਨੀ ਦੇ ਹਵਾਲੇ ਕੀਤੀ ਜਾ ਸਕਦੀ ਹੈ ਬਾਕੀ ਆਉਣ ਵਾਲਾ ਸਮਾਂ ਦੱਸੇਗਾ ਕਿ ਇਸ ਬਦਲਾਅ ਨਾਲ ਕਾਂਗਰਸ ਨੂੰ ਮਜ਼ਬੂਤੀ ਮਿਲਦੀ ਹੈ ਜਾ ਨੁਕਸਾਨ ਹੁੰਦਾ 

ਕਮੇਂਟ ਬਾਕਸ ਵਿੱਚ ਆਪਣੀ ਰਾਏ ਜਰੂਰ ਦਵੋ ਜੀ

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments