Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਨਿਰਮਲ ਭੱਟੀਆਂ ਵੱਲੋਂ ਹਲਕਾ ਸਨੌਰ ਵਿੱਚ ਮੀਟਿੰਗਾਂ ਦਾ ਦੌਰ ਜਾਰੀ

ਟਕਸਾਲੀ ਕਾਂਗਰਸੀ ਆਗੂ ਸੁਰਜੀਤ ਸਿੰਘ ਦੇ ਘਰ ਮਿਲਣੀ ਦੌਰਾਨ ਦੀ ਫੋਟੋ

 ਸਨੌਰ, 25 ਅਪ੍ਰੈਲ (ਬਿੰਦਰ ਜਵਾਲੀਆ)

ਹਲਕਾ ਸਨੌਰ ਵਿੱਚ ਰਾਜਨੀਤਿ ਸਰਗਰਮੀਆਂ ਵਿੱਚ ਤੇਜ਼ੀ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਨਿਰਮਲ ਭੱਟੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਮੋਹੱਲਿਆਂ ਵਿੱਚ ਘਰ-ਘਰ ਜਾ ਕੇ ਬੈਠਕਾਂ ਕਰਨ ਦਾ ਸਿਲਸਿਲਾ ਜਾਰੀ ਹੈ।  ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧੀ ਗੱਲਬਾਤ ਕਰਨੀ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਪਾਰਟੀ ਦੀਆਂ ਨਵੀਆਂ ਰਣਨੀਤੀਆਂ ਬਾਰੇ ਜਾਣੂ ਕਰਵਾਉਣਾ ਹੈ। ਅੱਜ ਇਸ ਮੁਹਿੰਮ ਦੇ ਤਹਿਤ ਸੀਨੀਅਰ ਕਾਂਗਰਸੀ ਟਕਸਾਲੀ ਆਗੂ ਸੁਰਜੀਤ ਸਿੰਘ ਸਨੌਰ ਦੇ ਘਰ ਪਹੁੰਚੇ। ਇਸ ਮੌਕੇ ਨਿਰਮਲ ਭੱਟੀਆ ਨੇ ਸਥਾਨਕ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਬੈਠਕ ਦੌਰਾਨ ਹਲਕਾ ਸਨੌਰ ਵਿੱਚ ਕਾਂਗਰਸ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਚੋਣ ਰਣਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਮੁੱਖ ਧਿਆਨ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਇਲਾਕੇ ਵਿੱਚ ਵਿਕਾਸ ਕੰਮਾਂ ਨੂੰ ਅੱਗੇ ਵਧਾਉਣਾ ਹੈ ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰਨ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਸਹੀ ਢੰਗ ਨਾਲ ਪਹੁੰਚਾਉਣ। ਇਸ ਤੋਂ ਇਲਾਵਾ, ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਲਈ ਵੀ ਯਤਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਸਥਾਨਕ ਲੋਕਾਂ ਨੇ ਵੀ ਇਸ ਮੁਲਾਕਾਤ ਨੂੰ ਸਰਾਹਿਆ ਅਤੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ। ਇਸ ਤਰ੍ਹਾਂ ਦੀਆਂ ਬੈਠਕਾਂ ਨਾਲ ਪਾਰਟੀ ਅਤੇ ਜਨਤਾ ਵਿਚਕਾਰ ਦੂਰੀ ਘਟਦੀ ਹੈ ਅਤੇ ਵਿਸ਼ਵਾਸ ਵਧਦਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਸੰਭਾਵਨਾ ਹੈ, ਜੋ ਹਲਕੇ ਦੀ ਰਾਜਨੀਤੀ ‘ਚ ਨਵਾਂ ਰੁਝਾਨ ਲਿਆ ਸਕਦੀਆਂ ਹਨ। ਇਸ ਮੌਕੇ ਕੁਲਦੀਪ ਸਿੰਘ ਕਾਲਾ ਸਾਬਕਾ ਪ੍ਰਧਾਨ, ਸੁਰਜੀਤ ਸਿੰਘ ਟਕਸਾਲੀ ਕਾਂਗਰਸੀ ,ਗੁਰਨਾਮ ਸਿੰਘ ਸੈਕਟਰੀ, ਦਲੇਰ ਸਿੰਘ ਜੋਗੀਪੁਰ ,ਕਰਮ ਸਿੰਘ ਸੈਟੀ ,ਪੰਡਤ ਸਨੋਰ ,ਬਲਕਾਰ ਸਿੰਘ, ਮੱਖਣ ਸਿੰਘ ,ਤਰਸੇਮ ਸ਼ਰਮਾ ,ਰਮੇਸ਼ ਕੁਮਾਰ ,ਗੁਰਮੀਤ ਬਾਵਾ ਤੇ ਹੋਰ ਮੌਜੂਦ ਸਨ


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments