Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਹਲਕਾ ਸਨੌਰ ਵਿੱਚ ਮਾਈਨਿੰਗ ਜੋਰਾਂ ਤੇ

 


ਸਨੌਰ 29 ਅਪ੍ਰੈਲ (ਬਿੰਦਰ ਜਵਾਲੀਆ )

ਹਲਕਾ ਸਨੌਰ ਵਿੱਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਤੇ ਤਿੱਖਾ ਹਮਲਾ ਕਰਦੇ ਹੋਏ ਕਾਂਗਰਸ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਘੱਗਰ ਦਰਿਆ ਦੇ ਕੰਢਿਆਂ ‘ਤੇ ਮਾਈਨਿੰਗ ਮਾਫੀਆ ਬੇਖੌਫ਼ ਹੋ ਕੇ ਦਿਨ-ਰਾਤ ਲੁੱਟ ਮਚਾ ਰਿਹਾ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਸ਼ੈਰੀ ਰਿਆੜ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਮਹਿਮੂਦਪੂਰ ਵਿਖੇ ਨਾਜ਼ਾਇਜ਼ ਮਾਇਨਿੰਗ ਕਰਨ ਵਾਲਿਆਂ ਅਤੇ ਪਿੰਡ ਵਾਸੀਆਂ ਵਿਚਕਾਰ ਝਗੜਾ ਹੋਇਆ ਸੀ ਜਿਸ ਦੌਰਾਨ ਕੁੱਝ ਪਿੰਡ ਵਾਸੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਸ਼ੈਰੀ ਰਿਆੜ ਨੇ ਕਿਹਾ ਕਿ ਇਹ ਸਿਰਫ਼ ਨਾਜਾਇਜ਼ ਮਾਈਨਿੰਗ ਦਾ ਮਾਮਲਾ ਨਹੀਂ, ਸਗੋਂ ਕਾਨੂੰਨ-ਵਿਵਸਥਾ ਦੀ ਖੁੱਲ੍ਹੇ ਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ “ਜਿਹੜੇ ਲੋਕ ਇਸ ਲੁੱਟ ਨੂੰ ਰੋਕਣ ਲਈ ਅੱਗੇ ਆਉਂਦੇ ਹਨ, ਉਨ੍ਹਾਂ ‘ਤੇ ਜਾਨਲੇਵਾ ਹਮਲੇ ਕੀਤੇ ਜਾਂਦੇ ਹਨ, ਧਮਕੀਆਂ ਦਿੱਤੀਆਂ ਜਾਂਦੀਆਂ ਹਨ — ਕੀ ਇਹੀ ਕਾਨੂੰਨ ਦਾ ਰਾਜ ਹੈ?” ਉਨ੍ਹਾਂ ਤਿੱਖੇ ਲਹਿਜੇ ਵਿੱਚ ਸਵਾਲ ਕੀਤਾ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਸਿੱਧਾ ਘੇਰਦੇ ਹੋਏ ਕਿਹਾ ਕਿ ਅਧਿਕਾਰੀ ਅੱਖਾਂ ਮੂੰਦ ਕੇ ਬੈਠੇ ਹਨ ਅਤੇ ਮਾਫੀਆ ਨੂੰ ਖੁੱਲ੍ਹੀ ਛੂਟ ਦਿੱਤੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ “ਇਹ ਸਾਫ਼ ਦੱਸਦਾ ਹੈ ਕਿ ਜਾਂ ਤਾਂ ਪ੍ਰਸ਼ਾਸਨ ਡਰਿਆ ਹੋਇਆ ਹੈ ਜਾਂ ਫਿਰ ਮਿਲੀਭੁਗਤ ਨਾਲ ਸਭ ਕੁਝ ਚੱਲ ਰਿਹਾ ਹੈ,”। ਸ਼ੈਰੀ ਰਿਆੜ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਤੁਰੰਤ ਨਾਜਾਇਜ਼ ਮਾਈਨਿੰਗ ‘ਤੇ ਪਾਬੰਦੀ ਨਾ ਲਗਾਈ ਗਈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਉਹ ਸਥਾਨਕ ਲੋਕਾਂ ਨਾਲ ਮਿਲ ਕੇ ਵੱਡਾ ਸੰਘਰਸ਼ ਛੇੜਣਗੇ। ਉਨ੍ਹਾਂ ਕਿਹਾ ਕਿ ਸਥਾਨਕ ਲੋਕ ਡਰ ਅਤੇ ਗੁੱਸੇ ਵਿੱਚ ਹਨ ਅਤੇ ਹੁਣ ਹੋਰ ਚੁੱਪ ਨਹੀਂ ਬੈਠਣਗੇ। ਅੰਤ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਚੇਤਾਇਆ ਕਿ ਜੇ ਹਾਲਾਤ ਨਾ ਸੰਭਾਲੇ ਗਏ, ਤਾਂ ਇਹ ਮਸਲਾ ਵੱਡੇ ਅੰਦੋਲਨ ਦਾ ਰੂਪ ਧਾਰ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments