Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਵੱਲੋਂ ਸਨੌਰ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

 



ਸਨੌਰ 20 ਅਪ੍ਰੈਲ  (ਬਿੰਦਰ ਜਵਾਲੀਆ )

ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਅੱਜ ਵਿਸ਼ੇਸ਼ ਤੌਰ ‘ਤੇ ਸਨੌਰ ਸਥਿਤ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪੂਰੀ ਸ਼ਰਧਾ ਅਤੇ ਮਰਿਆਦਾ ਨਾਲ ਮਾਤਾ ਰਾਣੀ ਦੀ ਪੂਜਾ-ਅਰਚਨਾ ਕੀਤੀ ਅਤੇ ਇਲਾਕੇ ਵਿੱਚ ਅਮਨ-ਸ਼ਾਂਤੀ, ਭਾਈਚਾਰੇ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਨਿਰਮਲ ਸਿੰਘ ਭੱਟੀਆ ਨੇ ਕਿਹਾ ਕਿ ਧਾਰਮਿਕ ਸਥਾਨ ਸਾਡੇ ਆਤਮਿਕ ਬਲ ਦੇ ਕੇਂਦਰ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮਾਤਾ ਦੇ ਦਰਬਾਰ ਵਿੱਚ ਨਤਮਸਤਕ ਹੋਣ ਨਾਲ ਉਨ੍ਹਾਂ ਨੂੰ ਲੋਕ ਸੇਵਾ ਦੇ ਰਸਤੇ ‘ਤੇ ਅੱਗੇ ਵਧਣ ਲਈ ਨਵੀਂ ਊਰਜਾ ਅਤੇ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਦੁਹਰਾਇਆ ਕਿ ਉਹ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਵਚਨਬੱਧ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਨੀਤੀ ਹਮੇਸ਼ਾ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਰਹੀ ਹੈ ਅਤੇ ਇਹ ਪਰੰਪਰਾ ਅੱਗੇ ਵੀ ਜਾਰੀ ਰਹੇਗੀ।ਮੰਦਰ ਪਹੁੰਚਣ ‘ਤੇ ਮੰਦਰ ਪ੍ਰਬੰਧਕ ਕਮੇਟੀ ਅਤੇ ਸਥਾਨਕ ਕਾਂਗਰਸੀ ਵਰਕਰਾਂ ਵੱਲੋਂ ਨਿਰਮਲ ਸਿੰਘ ਭੱਟੀਆ ਦਾ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਮੰਦਰ ਕਮੇਟੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਰੰਜਨ ਸਿੰਘ (ਪ੍ਰਧਾਨ), ਓਮ ਪ੍ਰਕਾਸ਼ ਮਹਿਤਾ, ਰਘਵੀਰ ਚੰਦ ਵਾਲੀਆਂ, ਤੁਸ਼ਾਰ ਗੁਪਤਾ, ਕਮਲਜੀਤ ਵਾਲੀਆਂ, ਰਾਜ ਕੁਮਾਰ ਮਹਿਤਾ, ਸੁਰੇਸ਼ ਕੁਮਾਰ ਮਹਿਤਾ, ਜਸਪਾਲ ਮਹਿਤਾ, ਰਾਜਪਾਲ, ਰਾਮ ਵਾਲੀਆਂ, ਰਾਮ ਸਰੂਪ, ਐਡਵੋਕੇਟ ਪੱਲਟਾ, ਚੀਟੂ ਵਾਲੀਆਂ, ਕਮਲਜੀਤ, ਕੁਲਦੀਪ ਕਾਲਾ (ਸਾਬਕਾ ਪ੍ਰਧਾਨ, ਸਨੌਰ), ਗੁਰਨਾਮ ਸਿੰਘ (ਸੈਕਟਰੀ, ਕਾਂਗਰਸ ਕਮੇਟੀ ਪਟਿਆਲਾ ਦਿਹਾਤੀ), ਟੋਨੀ ਲਲੀਣਾ, ਅਮਰਜੀਤ ਲਲੀਣਾ, ਗੁਰਮੀਤ ਸਿੰਘ ਬਾਵਾ, ਜਗਤਾਰ ਕਪੂਰੀ ਸਮੇਤ ਕਾਲੀ ਮਾਤਾ ਮੰਦਰ ਸਨੌਰ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੇ ਵਰਕਰ ਹਾਜ਼ਰ ਸਨ ਸਮੂਹ ਹਾਜ਼ਰੀਨ ਨੇ ਨਿਰਮਲ ਸਿੰਘ ਭੱਟੀਆ ਦੀ ਅਗਵਾਈ ਹੇਠ ਇਲਾਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਅਤੇ ਤੇਜ਼ ਕਰਨ ਦਾ ਅਹਿਦ ਵੀ ਲਿਆ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments