Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਭਗਵੰਤ ਮਾਨ ਸਰਕਾਰ ਮੰਡੀਆਂ ਵਿੱਚੋਂ ਫ਼ਸਲ ਲਿਫਟਿੰਗ ਕਰਾਉਣ ਵਿੱਚ ਰਹੀ ਅਸਫਲ- ਸ਼ੈਰੀ ਰਿਆੜ

 


ਸਨੌਰ 22 ਅਪ੍ਰੈਲ (ਜਪਅਨੰਤਪ੍ਰੀਤ ਸਿੰਘ)

ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਅੱਜ ਦੁੱਧਨ ਸਾਧਾਂ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਣਕ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਣਕ ਦੀ ਫ਼ਸਲ ਦੀ ਲਿਫ਼ਟਿੰਗ ਕਰਵਾਉਣ ਅਤੇ ਪੈਸਿਆਂ ਦੇ ਭੁਗਤਾਨ ਕਰਨ ਵਿਚ ਅਸਫਲ ਰਹੀ ਹੈ ਜਿਸ ਕਾਰਨ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਢੇਰ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਕਣਕ ਦੀ ਫ਼ਸਲ ਦੀ ਅਦਾਇਗੀ ਕਰਨ ਵਿਚ ਅਸਫਲ ਰਹੀ ਹੈ ਉੱਥੇ ਹੀ ਮੰਡੀਆਂ ਵਿਚ ਕਣਕ ਦੀ ਫ਼ਸਲ ਦੀ ਲਿਫ਼ਟਿੰਗ ਕਰਾਉਣ ਵਿਚ ਵੀ ਫ਼ੇਲ੍ਹ ਸਾਬਤ ਹੋਈ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ ਸਰਕਾਰ ਨੂੰ ਕਿਸਾਨਾਂ ਨੂੰ ਬਣਦਾ ਬੋਨਸ ਵੀ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਕਣਕ ਤੇ ਝੋਨੇ ਦੀ ਫਸਲ ਦਾ ਬਦਲ ਵੀ ਲੱਭਣਾ ਚਾਹੀਦਾ ਹੈ ਤਾਂ ਜੋ ਸਾਡੇ ਪਾਣੀ ਦਾ ਪੱਧਰ ਘੱਟ ਨਾ ਹੋਵੇ। ਸਾਡੇ ਇਲਾਕੇ ਵਿੱਚ ਵੱਡੀ ਸਬਜ਼ੀ ਮੰਡੀ ਹੋਣ ਕਾਰਨ ਸਰਕਾਰ ਨੂੰ ਚਾਹੀਦਾ ਹੈ ਕਿ ਚੰਗੀ ਉਪਜਾਉ ਵਾਲੀ ਜ਼ਮੀਨਾਂ ਦੇ ਕਿਸਾਨਾਂ ਨੂੰ ਸਬਜ਼ੀਆਂ ਦੀ ਖੇਤੀ ਵੱਲ ਉਤਸ਼ਾਹਿਤ ਕਰਨ। ਇਸ ਮੌਕੇ ਰਣਦੀਪ ਸਿੰਘ ਧਨੋਆ ਹਰੀਗੜ੍ਹ, ਜੰਗ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਗੁਰਵਰਿੰਦਰ ਸਨੌਰੀਆ ਅਤੇ ਹੋਰ ਕਿਸਾਨ ਮੌਜੂਦ ਸਨ।

Pehar TV ਪਹਿਰ ਟੀਵੀ 


© Pehar TV | All Rights Reserved

Post a Comment

0 Comments