Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਪਿੰਡ ਗੰਗਰੌਲੀ ਦੇ ਵਿਕਾਸ ਕਾਰਜਾਂ ਲਈ ਭਾਜਪਾ ਨੇ ਦਿੱਤੀ 39 ਲੱਖ ਦੀ ਗ੍ਰਾਂਟ


 ਸਨੌਰ, 2 ਮਈ (ਬਿੰਦਰ ਜਵਾਲੀਆ)

ਪਿੰਡ ਗੰਗਰੋਲੀ ਦੇ ਵਿਕਾਸ ਲਈ ਇੱਕ ਵੱਡੀ ਪਹਲ ਕਰਦਿਆਂ ਭਾਜਪਾ ਸਰਕਾਰ ਵੱਲੋਂ 39 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪਿੰਡ ਗੰਗਰੋਲੀ ਦੇ ਸਰਪੰਚ ਮਨਦੀਪ ਕੌਰ ਦੇ ਪਤੀ ਭੁਪਿੰਦਰ ਸਿੰਘ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਗਰਾਂਟ ਪਿੰਡ ਵਿੱਚ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ, ਸਫ਼ਾਈ ਪ੍ਰਬੰਧ ਨੂੰ ਮਜ਼ਬੂਤ ਕਰਨ ਅਤੇ ਹੋਰ ਬੁਨਿਆਦੀ ਵਿਕਾਸ ਕਾਰਜਾਂ ਨੂੰ ਲਈ ਵਰਤੀ ਜਾਵੇਗੀ। ਭੁਪਿੰਦਰ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹਲਕਾ ਸਨੌਰ ਦਾ ਪਿੰਡ ਗੰਗਰੋਲੀ ਵੀ ਇਸ ਤਰੱਕੀ ਦੀ ਲੜੀ ਵਿੱਚ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਸਫ਼ਾਈ ਅਤੇ ਸੁਧਰੇ ਹੋਏ ਸੀਵਰੇਜ ਪ੍ਰਬੰਧ ਨਾਲ ਨਾ ਸਿਰਫ਼ ਲੋਕਾਂ ਦੀ ਜ਼ਿੰਦਗੀ ਸੁਖਾਲੀ ਹੋਵੇਗੀ, ਸਗੋਂ ਸਿਹਤ ਸੰਬੰਧੀ ਸਮੱਸਿਆਵਾਂ ਵਿੱਚ ਵੀ ਘਾਟ ਆਵੇਗੀ ਉਨ੍ਹਾਂ ਹੋਰ ਦੱਸਿਆ ਕਿ ਸਰਪੰਚ ਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਵਿੱਚ ਪਹਿਲਾਂ ਵੀ ਕਈ ਵਿਕਾਸੀ ਕੰਮ ਕੀਤੇ ਗਏ ਹਨ ਅਤੇ ਹੁਣ ਮਿਲੀ ਇਹ ਗਰਾਂਟ ਪਿੰਡ ਦੀ ਨਵੀਂ ਤਰੱਕੀ ਦਾ ਦਰਵਾਜ਼ਾ ਖੋਲ੍ਹੇਣਗੇ। ਪਿੰਡ ਵਾਸੀਆਂ ਨੇ ਵੀ ਇਸ ਫੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਸਰਕਾਰ ਅਤੇ ਪੰਚਾਇਤ ਦਾ ਧੰਨਵਾਦ ਕੀਤਾ ਹੈ। ਪਿੰਡ ਦੇ ਵਾਸੀਆਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਸੀਵਰੇਜ ਅਤੇ ਸਫ਼ਾਈ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਹ ਗਰਾਂਟ ਉਨ੍ਹਾਂ ਸਮੱਸਿਆਵਾਂ ਦਾ ਹੱਲ ਲਿਆਏਗੀ। ਇਸ ਨਾਲ ਪਿੰਡ ਦੀ ਸੂਰਤ ਵੀ ਨਿਖਰੇਗੀ ਅਤੇ ਰਹਿਣ-ਸਹਿਣ ਦਾ ਮਿਆਰ ਵੀ ਉੱਚਾ ਹੋਵੇਗਾ। ਅਖੀਰ ਵਿੱਚ ਭੁਪਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪਿੰਡਾਂ ਨੂੰ ਇਸ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਦੇ ਪਿੰਡ ਗੰਗਰੋਲੀ ਵਿੱਚ ਮਿਲੀ ਗਰਾਂਟ ਦਾ ਪੂਰਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣਗੇ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments