ਹਲਕਾ ਸਨੌਰ ਦੀ ਸਿਆਸਤ ਵਿੱਚ ਉਸ ਵੇਲੇ ਨਵੀਂ ਚਰਚਾ ਛਿੜ ਗਈ ਜਦੋਂ ਸੀਨੀਅਰ ਆਗੂ ਅਮਨ ਢੋਂਟ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਅਤੇ 52 ਦੇ ਕਰੀਬ ਸਰਪੰਚਾ ਨੇ ਭਾਜਪਾ ਦਾ ਦਾਮਨ ਫੜਿਆ। ਦੱਸਣਯੋਗ ਹੈ ਕਿ ਅਮਨ ਢੋਂਟ ਵੱਲੋ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਇਹ ਜੁਆਇਨਿੰਗ ਕਰਵਾਈ ਗਈ, ਜਿਸਨੂੰ ਲੈਕੇ ਹਲਕੇ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਅਮਨ ਢੋਂਟ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੇ ਪੱਧਰ 'ਤੇ ਹਲਕਾ ਸਨੌਰ ਦੇ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਉਹ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਨਾਲ ਜੋੜ ਕੇ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਅਮਨ ਢੋਂਟ ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਹਰਿਆਣਾ ਨਾਲ ਹੋ ਰਹੀਆਂ ਮਿਲਣੀਆਂ ਨੂੰ ਲੈਕੇ ਹਲਕਾ ਸਨੌਰ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਸਥਾਨਕ ਰਾਜਨੀਤੀ 'ਤੇ ਵੀ ਦੇਖਣ ਨੂੰ ਮਿਲ ਸਕਦਾ ਹੈ। ਇਸ ਮੌਕੇ ਜਰਨੈਲ ਸਿੰਘ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ , ਰੋਹਿਤ ਸ਼ਰਮਾ, ਜਸ਼ਨ ਵਿਰਕ, ਨਵਜੋਤ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਹਾਰਦਿਕ ਗੋਇਲ, ਭਾਰਤ ਗੋਇਲ, ਦਮਨ ਕਪੂਰ, ਮੋਹਿਤ ਕੌਸ਼ਲ,ਸੁਖਵਿੰਦਰ ਸਰਪੰਚ ਜਗਤਪੁਰ, ਦਵਿੰਦਰ ਰਾਜਪੂਤ ਤੇ ਹੋਰ ਮੌਜੂਦ ਹਨ
Pehar TV ਪਹਿਰ ਟੀਵੀ

0 Comments