Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਪੰਜਾਬ ਸਰਕਾਰ ਗਲਤ ਕਾਨੂੰਨਾਂ ਅਤੇ ਗਲਤ ਨੀਤੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਧੱਕ ਰਹੀ ਹੈ - ਪ੍ਰੇਮ ਸਿੰਘ ਚੰਦੂਮਾਜਰਾ

 


ਸਨੌਰ, 9 ਜੂਨ (ਜਪਅਨੰਤਪ੍ਰੀਤ ਸਿੰਘ)

ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਵਿਕਾਸ ਅਤੇ ਲੋਕ ਹਿੱਤਾਂ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਅੱਜ ਉਹੀ ਸਰਕਾਰ ਲੋਕਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਤੋਂ ਵੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਲੋਕਤੰਤਰ ਲਈ ਚਿੰਤਾਜਨਕ ਅਤੇ ਨਿੰਦਣਯੋਗ ਹੈ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਵਿੱਚ ਦਫ਼ਾ 163 ਲਾਗੂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ 'ਤੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਲਈ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦੇ ਸੰਵਿਧਾਨਕ ਹੱਕਾਂ 'ਤੇ ਪਾਬੰਦੀਆਂ ਲਗਾਈਆਂ ਜਾਂਦੀਆਂ ਰਹੀਆਂ ਅਤੇ ਸਰਕਾਰ ਵੱਲੋਂ ਬਣਾਈਆਂ ਗਈਆਂ ਰੁਕਾਵਟਾਂ ਦੂਰ ਨਾ ਕੀਤੀਆਂ ਗਈਆਂ ਤਾਂ ਪੰਜਾਬ ਦੇ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਦਫ਼ਾ 163 ਦਾ ਹਵਾਲਾ ਦੇ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਰੋਸ ਪ੍ਰਗਟ ਕਰਨ ਲਈ ਸਖ਼ਤ ਕਦਮ ਚੁੱਕਣੇ ਪਏ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਗਲਤ ਕਾਨੂੰਨਾਂ ਅਤੇ ਨੀਤੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਧੱਕ ਰਹੀ ਹੈ। ਉਨ੍ਹਾਂ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਲੋਕਤੰਤਰਿਕ ਹੱਕਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਰਣਧੀਰ ਸਿੰਘ ਰੱਖੜਾ, ਰਵਿੰਦਰ ਸਿੰਘ ਬਿੰਦਾ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਹਰਵਿੰਦਰ ਸਿੰਘ ਡੰਡੋਆ, ਕੈਪਟਨ ਖੁਸ਼ਵੰਤ ਸਿੰਘ ਢਿੱਲੋਂ, ਗੁਰਚਰਨ ਸਿੰਘ ਕੌਲੀ, ਬਲਵਿੰਦਰ ਸਿੰਘ ਕਰਹੇੜੀ, ਵਰਿੰਦਰ ਸਿੰਘ ਡਕਾਲਾ, ਬਲਵਿੰਦਰ ਸਿੰਘ ਲਵਲੀ, ਜਸਵਿੰਦਰਪਾਲ ਸਿੰਘ ਚੱਢਾ, ਸੱਕੂ ਪਟਿਆਲਾ ਅਤੇ ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments