Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਫੈਸਲਾ ਸੁਣਾਉਣ ਵਿੱਚ ਕੀਤੀ ਜਲਦਬਾਜੀ ਹਜੇ ਹੋਰ ਤੱਥਾਂ ਦੀ ਛਾਣਬੀਣ ਕਰਨੀ ਚਾਹੀਦੀ ਸੀ - ਇੰਦਰਜੀਤ ਸਿੰਘ ਸੰਧੂ

 


ਸਨੌਰ, 17 ਜੂਨ (ਬਿੰਦਰ ਜਵਾਲੀਆ)

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਲਏ ਗਏ ਫ਼ੈਸਲੇ 'ਤੇ ਸਵਾਲ ਉਠਾਉਂਦਿਆਂ ਇਸਨੂੰ ਜਲਦਬਾਜ਼ੀ ਵਾਲਾ ਅਤੇ ਇੱਕਪਾਸੜ ਕਰਾਰ ਦਿੱਤਾ ਹੈ। ਪ੍ਰੈਸ ਨੋਟ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੇ ਪਿੱਛੇ ਕਿਸੇ ਗਹਿਰੀ ਸਾਜ਼ਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੰਧੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਿਸੇ ਕੇਂਦਰੀ ਫੋਰੈਂਸਿਕ ਲੈਬ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਫ਼ੈਸਲਾ ਸੁਣਾਇਆ ਗਿਆ ਹੈ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਅਸਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦਾ ਸਰੋਤ ਕੀ ਹੈ, ਇਹ ਵੀ ਜਾਂਚ ਦਾ ਵਿਸ਼ਾ ਹੈ। ਜੇਕਰ ਇਹ ਕਿਸੇ ਹੋਟਲ ਦੇ ਕਮਰੇ ਦੀ ਸੀਸੀਟੀਵੀ ਫੁਟੇਜ ਹੈ ਤਾਂ ਉਸ ਹੋਟਲ ਦੀ ਪਛਾਣ ਕੀ ਹੈ ਅਤੇ ਉਸ ਕਮਰੇ ਵਿੱਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਕਿਵੇਂ ਮੌਜੂਦ ਸਨ? ਉਨ੍ਹਾਂ ਕਿਹਾ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਕਿਸੇ ਨਤੀਜੇ 'ਤੇ ਪਹੁੰਚਣਾ ਠੀਕ ਨਹੀਂ ਇੰਦਰਜੀਤ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਇਹ ਸਾਰਾ ਘਟਨਾਕ੍ਰਮ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਰੋਲ ਅਦਾ ਕਰਨ ਲਈ ਵਰਤਿਆ ਗਿਆ ਹੋ ਸਕਦਾ ਹੈ ਅਤੇ ਦੂਜੇ ਵਿਅਕਤੀ ਵੱਲੋਂ ਉਸਦੀ ਵੀਡੀਓ ਬਣਾਈ ਗਈ ਹੋਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇੰਨੇ ਗੰਭੀਰ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਹੋਰ ਤੱਥਾਂ ਦੀ ਉਡੀਕ ਕਰਨੀ ਚਾਹੀਦੀ ਸੀ ਅਤੇ ਜਲਦਬਾਜ਼ੀ ਵਿੱਚ ਫ਼ੈਸਲਾ ਨਹੀਂ ਲੈਣਾ ਚਾਹੀਦਾ ਸੀ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments