ਮਾਨ ਸਰਕਾਰ ਦੀ ਲੋਕ ਭਲਾਈ ਯੋਜਨਾ ਸਨੌਰ ਦੇ ਅਧੀਨ ਪੈਂਦੇ ਪਿੰਡ ਰਾਠੀਆ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਖੁਦ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਯਕੀਨੀ ਬਣਾਇਆ ਕਿ ਹਰ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹੂਲਤ ਸਮੇਂ ਸਿਰ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਪੂਰਾ ਫਾਇਦਾ ਦਿੱਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਇਸ ਮੌਕੇ ਮਨਦੀਪ ਸਿੰਘ ਬੱਤੀਮੈਂਬਰ ਬਲਾਕ ਸੰਮਤੀ ਤੇ ਹੋਰ ਪਿੰਡ ਦੇ ਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Pehar TV ਪਹਿਰ ਟੀਵੀ

0 Comments