Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਖੇਡਾਂ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰੱਖਦੀਆਂ ਹਨ - ਇੰਦਰਜੀਤ ਸੰਧੂ

 


ਬਲਬੇੜਾ, 22 ਜੂਨ (ਬਿੰਦਰ ਜਵਾਲੀਆ)

ਮੋਤੀ ਰਾਮ ਮਹਿਰਾ ਯੂਥ ਕਲੱਬ, ਨੌਗਾਵਾਂ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਵਿੱਚ ਕਰੀਬ 40 ਟੀਮਾਂ ਨੇ ਭਾਗ ਲਿਆ। ਫਾਈਨਲ ਮੁਕਾਬਲਾ ਪਿੰਡ ਬਲਬੇੜਾ ਅਤੇ ਬਦਸੂਹੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬਲਬੇੜਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਿਤਾਬ ਆਪਣੇ ਨਾਮ ਕੀਤਾ, ਜਦਕਿ ਬਦਸੂਹੀ ਦੀ ਟੀਮ ਉਪ-ਜੇਤੂ ਰਹੀ। ਇਨਾਮ ਵੰਡ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਟੇਟ ਕੌਨਵੇਅਰ ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਜੇਤੂ ਟੀਮ ਬਲਬੇੜਾ ਨੂੰ ਟਰਾਫੀ ਦੇ ਨਾਲ 21 ਹਜ਼ਾਰ ਰੁਪਏ ਅਤੇ ਉਪ-ਜੇਤੂ ਟੀਮ ਬਦਸੂਹੀ ਨੂੰ ਟਰਾਫੀ ਸਮੇਤ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੰਧੂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਪਿੰਡ ਦੀ ਪੰਚਾਇਤ, ਸਰਪੰਚ ਕੁਲਦੀਪ ਸਿੰਘ ਅਤੇ ਮੋਤੀ ਰਾਮ ਮਹਿਰਾ ਯੂਥ ਕਲੱਬ ਦੇ ਸਮੂਹ ਮੈਂਬਰਾਂ ਨੂੰ ਸਫਲ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ, ਪਿੰਡ ਵਾਸੀ ਅਤੇ ਪਤਵੰਤੇ ਵਿਅਕਤੀ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਗੋਲਡੀ ਐੱਮਸੀ, ਬਾਬਾ ਭੋਲਾ ਨਾਥ ਬਲਬੇੜਾ, ਬਖਸੀਸ ਸਿੰਘ ਬਲਬੇੜਾ, ਪਰਮਜੀਤ ਸਿੰਘ ਬੇਦੀ,  ਮਨਪ੍ਰੀਤ ਸਿੰਘ ਮਹਿਮਦਪੁਰ, ਅਮਰ ਅਲੀ ਪਹਿਲਵਾਨ, ਕਰਮਜੀਤ ਸਿੰਘ ਡਡੌਆ, ਹਰਦੀਪ ਸਿੰਘ ਡਡੌਆ, ਪ੍ਰੇਮ ਸਿੰਘ, ਜਸਬੀਰ ਸਿੰਘ ਬੱਲ, ਗੁਰਭੇਜ ਸਿੰਘ ਔਲਖ, ਠਾਕੁਰ ਸਿੰਘ ਮਾਨ ਤੇ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਿਰ ਸਨ ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments