Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਸੁਨਿਆਰ ਹੇੜੀ ਪਿੰਡ ਬਣਿਆ ਕੂੜੇ ਦਾ ਢੇਰ,ਲੋਕ ਪ੍ਰੇਸ਼ਾਨ


 ਸਨੌਰ, 25 ਜੂਨ (ਬਿੰਦਰ ਜਵਾਲੀਆ)

ਸਨੌਰ ਦੇ ਪਿੰਡ ਸੁਨਿਆਰਹੇੜੀ ਵਿੱਚ ਸੂਏ ਦੇ ਨਾਲ ਵਾਲੇ ਲੰਘੇ 'ਤੇ ਲੱਗੇ ਕੂੜੇ ਦੇ ਢੇਰ ਨੇੜਲੇ ਘਰਾ ਲਈ ਵੱਡੀ ਮੁਸ਼ਕਲ ਬਣੇ ਹੋਏ ਹਨ। ਕੂੜੇ ਤੋਂ ਉੱਠਦੀ ਬਦਬੂ, ਗੰਦਗੀ ਅਤੇ ਮੱਛਰ-ਮੱਖੀਆਂ ਦੀ ਭਰਮਾਰ ਕਾਰਨ ਇਲਾਕੇ ਦਾ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਮੌਕੇ ਤੇਜਿੰਦਰ ਸਿੰਘ ਅਤੇ ਕੁਲਦੀਪ ਸਿੰਘ ਤੇ ਹੋਰ ਵਾਸੀਆਂ ਨੇ ਦੱਸਿਆ ਕਿ ਲੰਮੇ ਸਮੇ ਤੋਂ ਇਸ ਥਾਂ 'ਤੇ ਲਗਾਤਾਰ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਗੰਦਗੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਲੋਕ ਕੂੜੇ ਨੂੰ ਅੱਗ ਵੀ ਲਗਾ ਦਿੰਦੇ ਹਨ। ਬਰਸਾਤ ਦੇ ਮੌਸਮ ਦੌਰਾਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਓਹਨਾ ਨੇ ਪਿੰਡ ਦੀ ਪੰਚਾਇਤ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਥਾਂ ਤੋਂ ਤੁਰੰਤ ਕੂੜਾ ਚੁਕਵਾਇਆ ਜਾਵੇ, ਇੱਥੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਸਮੱਸਿਆ ਨਾ ਆਵੇ, ਇਸ ਲਈ ਪੱਕੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਹਰ ਨਾਗਰਿਕ ਦਾ ਹੱਕ ਹੈ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਵਿੱਕੀ ਨੇ ਫੋਨ ਤੇ ਗੱਲਬਾਤ ਕਰਦਿਆ ਕਿਹਾ ਕਿ ਇਹ ਜਗ੍ਹਾ ਨਹਿਰੀ ਵਿਭਾਗ ਦੀ ਹੈ ਇਹ ਕਹਿੰਦਿਆਂ ਕਿਹਾ ਕਿ ਮੇਰੇ ਕੋਲ ਕੋਈ ਸ਼ਿਕਾਇਤ ਲੈਕੇ ਨਹੀਂ ਆਇਆ।


ਡੱਬੀ

ਪਿੰਡ ਵਾਸੀ ਤੇਜਿੰਦਰ ਸਿੰਘ ਕਹਿਣਾ ਹੈ ਕਿ ਇਸ ਸਮੱਸਿਆ ਸਬੰਧੀ ਉਹ ਮੌਜੂਦਾ ਸਰਪੰਚ, ਹਲਕਾ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਲਿਖਤੀ ਅਤੇ ਮੌਖਿਕ ਰੂਪ ਵਿੱਚ ਸ਼ਿਕਾਇਤ ਕਰ ਚੁੱਕੇ ਹਨ। ਇਸ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਕੂੜੇ ਦੇ ਢੇਰਾਂ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਕੀਤਾ ਗਿਆ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੇ ਕੇ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਹੈ।

Post a Comment

0 Comments