ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ 36 ਬਟਾਲੀਅਨ ਦੇ ਹੇਲੀਪੈਡ ਵਿਖੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਓਹਨਾ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਲਏ ਜਾ ਰਹੇ ਮਹੱਤਵਪੂਰਨ ਫ਼ੈਸਲਿਆਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਮਹਿਲਾਵਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ। ਸੰਧੂ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਪੰਚਾਂ ਨੂੰ ਹਰ ਮਹੀਨੇ 10,000 ਰੁਪਏ ਮਾਣ-ਭੱਤਾ ਦੇਣ ਦੇ ਫ਼ੈਸਲੇ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਸਰਪੰਚ ਹੋਰ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਹਿਤ ਵਿੱਚ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ, ਜਿਸ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਨੌਰ ਹਲਕੇ ਨਾਲ ਸਬੰਧਤ ਕੁਝ ਅਹਿਮ ਮਸਲਿਆਂ ਤੋਂ ਵੀ ਜਾਣੂ ਕਰਵਾਇਆ।
Pehar TV ਪਹਿਰ ਟੀਵੀ

0 Comments