Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਜੇਕਰ ਸਨੌਰ ਤੋਂ ਹੈਰੀ ਮਾਨ ਨੂੰ ਟਿਕਟ ਨਹੀਂ ਮਿਲਦੀ ਤਾਂ ਮੈ ਲੜਾਗਾ ਚੋਣ - ਅਸ਼ਵਨੀ ਬੱਤਾ


ਸਨੌਰ, 21 ਜੂਨ (ਬਿੰਦਰ ਜਵਾਲੀਆ)

ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਅਸ਼ਵਨੀ ਕੁਮਾਰ ਬੱਤਾ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਜੇਕਰ ਪਾਰਟੀ ਹਾਈਕਮਾਂਡ ਵੱਲੋਂ ਹਰਿੰਦਰਪਾਲ ਸਿੰਘ ਹੈਰੀ ਮਾਨ ਨੂੰ ਹਲਕਾ ਸਨੌਰ ਤੋਂ ਉਮੀਦਵਾਰ ਨਹੀਂ ਬਣਾਇਆ ਜਾਂਦਾ ਤਾਂ ਉਹ ਖੁਦ ਵੀ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਕੁਮਾਰ ਬੱਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰ ਵਰਕਰ ਨੂੰ ਆਪਣੀ ਗੱਲ ਰੱਖਣ ਅਤੇ ਦਾਅਵੇਦਾਰੀ ਪੇਸ਼ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਹ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਅਸ਼ਵਨੀ ਕੁਮਾਰ ਬੱਤਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਜੋ ਵੀ ਫੈਸਲਾ ਕਰੇਗੀ, ਉਸ ਦਾ ਸਨਮਾਨ ਕੀਤਾ ਜਾਵੇਗਾ, ਪਰ ਜੇਕਰ ਹੈਰੀ ਮਾਨ ਨੂੰ ਟਿਕਟ ਨਹੀਂ ਮਿਲਦੀ ਤਾਂ ਉਹ ਖੁਦ ਚੋਣ ਮੈਦਾਨ ਵਿੱਚ ਉਤਰਣ ਲਈ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਸਮਰਥਕ ਉਨ੍ਹਾਂ ਦੇ ਨਾਲ ਖੜ੍ਹੇ ਹਨ। ਜ਼ਿਕਰਯੋਗ ਹੈ ਕਿ ਹਲਕਾ ਸਨੌਰ ਤੋਂ ਕਾਂਗਰਸ ਦੀ ਟਿਕਟ ਲਈ ਅੱਧਾ ਦਰਜਨ ਦੇ ਕਰੀਬ ਆਗੂ ਆਪਣੀ ਦਾਅਵੇਦਾਰੀ ਜਤਾ ਰਹੇ ਹਨ, ਜਿਸ ਕਾਰਨ ਇਲਾਕੇ ਦੀ ਸਿਆਸਤ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।


Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments