Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

7 ਮਹੀਨੇ ਪਹਿਲਾ ਹਾਦਸੇ ਵਿੱਚ ਪਿਤਾ ਦੀ ਮੌਤ ਤੋਂ ਬਾਅਦ ਇਨਸਾਫ਼ ਲਈ ਭਟਕ ਰਿਹਾ ਪੁੱਤਰ ਜਸਵਿੰਦਰ ਸਿੰਘ

ਸਨੌਰ, 14 ਅਗਸਤ (ਬਲਵਿੰਦਰ ਸਿੰਘ)
ਥਾਣਾ ਸਨੌਰ ਦੀ ਹਦੂਦ ਅੰਦਰ ਖਾਂਸੀਆ ਰੋਡ ’ਤੇ ਫਰਵਰੀ ਮਹੀਨੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਕੱਛੂਆ ਚਾਲ ਨਾਲ ਚੱਲਣ ਦੇ ਦੋਸ਼ ਲੱਗ ਰਹੇ ਹਨ। ਹਾਦਸੇ ਨੂੰ ਕਰੀਬ 7 ਮਹੀਨੇ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਕਾਰਨ ਪਰਿਵਾਰ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਮ੍ਰਿਤਕ ਦੇ ਪੁੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਨਸਾਫ ਦੀ ਮੰਗ ਨੂੰ ਲੈ ਕੇ ਓਹਨਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਐਸ.ਐਸ.ਪੀ. ਪਟਿਆਲਾ ਸਮੇਤ ਸਬੰਧਤ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ। ਇੱਥੋਂ ਤੱਕ ਕਿ ਆਰ.ਟੀ.ਆਈ. ਰਾਹੀਂ ਜਵਾਬ ਮੰਗਣ ਤੋਂ ਬਾਅਦ ਰਿਮਾਇੰਡਰ ਵੀ ਦਿੱਤਾ ਗਿਆ, ਪਰ ਅਜੇ ਤੱਕ ਨਾ ਕੋਈ ਠੋਸ ਕਾਰਵਾਈ ਹੋਈ ਅਤੇ ਨਾ ਹੀ ਕੋਈ ਜਵਾਬ ਮਿਲਿਆ।ਜਸਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਥਾਣਾ ਸਨੌਰ ਦੇ ਮੁਖੀ ਵੱਲੋਂ ਓਹਨਾ ਨਾਲ ਦੂਜੀ ਗੱਡੀ ’ਤੇ ਪਰਚਾ ਦਰਜ ਕਰਨ ਅਤੇ ਉਸ ਦੀ ਇਨਸ਼ੋਰੈਂਸ ਦੇ ਆਧਾਰ ’ਤੇ ਕਲੇਮ ਦਿਵਾਉਣ ਸਬੰਧੀ ਗੱਲ ਕੀਤੀ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਸਵਾਲ ਕੀਤਾ ਕਿ ਜੇਕਰ ਹਾਦਸੇ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ ਤਾਂ ਮਾਮਲੇ ਦੀ ਕਾਨੂੰਨੀ ਕਾਰਵਾਈ ਵਿੱਚ ਇੰਨੀ ਦੇਰੀ ਕਿਉਂ ਹੋ ਰਹੀ ਹੈ? ਪਰਿਵਾਰ ਨੇ ਉੱਚ ਪੁਲਿਸ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜਲਦ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।

ਇਸ ਸਬੰਧੀ ਥਾਣਾ ਸਨੌਰ ਦੇ ਮੁੱਖੀ ਅਵਤਾਰ ਸਿੰਘ ਨਾਲ ਫ਼ੋਨ ਤੇ ਗੱਲਬਾਤ ਕੀਤੀ ਤਾਂ ਮਾਮਲੇ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ  ਇਹ ਮਾਮਲਾ ਮੇਰੇ ਧਿਆਨ ਚ ਕੁੱਝ ਸਮਾਂ ਪਹਿਲਾਂ ਹੀ ਆਇਆ ਹੈ ਅਤੇ ਮੈਨੂੰ ਕੁੱਝ ਹੀ ਸਮਾਂ ਹੋਇਆ ਹੈ ਥਾਣਾ ਸਨੌਰ ਦਾ ਅਹੁਦਾ ਸੰਭਾਲੇ ਨੂੰ ਅਤੇ ਅਸੀਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੂਰੇ ਯਤਨ ਕਰ ਰਹੇ ਹਾਂ।ਖਬਰ ਲਿਖੇ ਜਾਣ ਤੱਕ ਥਾਣਾ ਮੁਖੀ ਨੇ ਦੱਸਿਆ ਕਿ ਐਕਸੀਡੈਂਟ ਨਾਲ ਸਬੰਧਤ ਟਰੱਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਗਵਾਹੀ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ 

Post a Comment

0 Comments