Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਕੱਲ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਖਜਾਨਾ ਮੰਤਰੀ ਹਰਪਾਲ ਚੀਮਾ ਦੀ ਕੋਠੀ ਦਾ ਕੀਤਾ ਜਾਵੇਗਾ ਘੇਰਾਓ - ਨਿਰਮਲ ਭੱਟੀਆਂ


ਸਨੌਰ, 14 ਸਤੰਬਰ (ਗੁਰਮਨ ਸਿੰਘ)
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧੀ ਕੱਲ੍ਹ ਹੋਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਸਨੌਰ ਦੇ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਨਿਰਮਲ ਸਿੰਘ ਭੱਟੀਆਂ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਧਰਨੇ ਵਿੱਚ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਚੰਡੀਗੜ੍ਹ ਪਹੁੰਚਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਹਲਕਾ ਸਨੌਰ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਵਿਖੇ ਹੋਣ ਵਾਲੇ ਧਰਨੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਸੰਘਰਸ਼ ਜਾਰੀ ਰੱਖੇਗੀ । ਮੀਟਿੰਗ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਧਰਨੇ ਨੂੰ ਸਫਲ ਬਣਾਉਣ ਲਈ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੇ ਗਏ ਪ੍ਰੋਗਰਾਮ ਵਿੱਚ ਹਲਕਾ ਸਨੌਰ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

Post a Comment

0 Comments