ਸਨੌਰ, 8 ਅਕਤੂਬਰ(ਗੁਰਮਨ ਸਿੰਘ)
ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਅਤੇ ਪੰਜਾਬ ਸਟੇਟ ਕੋਨਵੇਅਰ ਦੇ ਉੱਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਅੱਜ ਪਿੰਡ ਗੰਗਰੌਲੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਸਾਥੀਆਂ ਅਤੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇੰਦਰਜੀਤ ਸਿੰਘ ਸੰਧੂ ਦਾ ਨਿੱਘਾ ਅਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਇੰਦਰਜੀਤ ਸਿੰਘ ਸੰਧੂ ਨੇ ਵੀ ਲੋਕਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ, ਸਿਆਸੀ ਪ੍ਰੋਗਰਾਮਾਂ ਅਤੇ ਹਲਕੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹਲਕੇ ਅੰਦਰ ਨੁੱਕੜ ਮੀਟਿੰਗਾਂ ਅਤੇ ਲੋਕ ਮਿਲਣੀਆਂ ਦਾ ਸਿਲਸਿਲਾ ਹੋਰ ਤੇਜ਼ ਕੀਤਾ ਜਾਵੇਗਾ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਗੰਗਰੌਲੀ ਵਿੱਚ ਮਿਲੇ ਭਰਾਵਾਂ ਦੇ ਭਰਪੂਰ ਪਿਆਰ, ਸਾਥੀਆਂ ਦੇ ਸਹਿਯੋਗ ਅਤੇ ਵੱਡਿਆਂ ਦੇ ਅਸ਼ੀਰਵਾਦ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣ ਕੇ ਉਨ੍ਹਾਂ ਨੂੰ ਪਾਰਟੀ ਪੱਧਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਗੰਗਰੌਲੀ, ਲਖਵਿੰਦਰ ਸਿੰਘ ਲੱਖਾ, ਗੁਰਦੀਪ ਸਿੰਘ, ਯਾਦਵਿੰਦਰ ਸਿੰਘ ਭੰਗੂ, ਲਵਪ੍ਰੀਤ ਸਿੰਘ, ਗੁਰਦੇਵ ਸਿੰਘ ਚੀਮਾ, ਵਰਿਆਮ ਸਿੰਘ ਚੀਮਾ, ਗੁਰਪ੍ਰੀਤ ਸਿੰਘ ਚੀਮਾ, ਅਰਸ਼ਪ੍ਰੀਤ ਸਿੰਘ, ਸਾਬਕਾ ਸਰਪੰਚ ਕਰਨੈਲ ਸਿੰਘ, ਰਾਮਸਰਨ ਸਿੰਘ, ਕੇਵਲ ਸਿੰਘ ਗੰਗਰੌਲੀ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
0 Comments