ਸਨੌਰ 14 ਅਕਤੂਬਰ (ਬਲਵਿੰਦਰ ਸਿੰਘ)
ਬੀਤੇ ਕੱਲ੍ਹ ਮਾਨਸਾ ਵਿੱਚ ਹੋਏ ਪਰਵਿੰਦਰ ਝੋਟੇ ਦੇ ਕਤਲ ਕਾਂਡ ਨੇ ਜਿੱਥੇ ਪੰਜਾਬ ਵਿੱਚ ਸੋਗ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਹੀ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਰਾਕੇਸ਼ ਬੱਗਾ ਨੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁਲਜ਼ਮਾਂ ਤੇ ਬਣਦੀ ਕਾਰਵਾਈ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।
ਰਾਕੇਸ਼ ਬੱਗਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਨ ਜਾਣਾ ਬੇਹੱਦ ਦੁਖਦਾਈ ਘਟਨਾ ਹੈ ਅਤੇ ਅਜਿਹੀਆਂ ਵਾਰਦਾਤਾਂ ਸਮਾਜ ਦੀ ਅਮਨ-ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਲੋਕਾਂ ਦਾ ਕਾਨੂੰਨ ਵਿਵਸਥਾ ਵਿੱਚ ਭਰੋਸਾ ਕਾਇਮ ਰੱਖਿਆ ਜਾਵੇ।
0 Comments